ਅੱਧੀ ਦਰਜਨ ਤੋਂ ਵੱਧ ਮੌ ਤਾਂ

By | February 25, 2022

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਇੱਕ ਫੈਕਟਰੀ ਵਿੱਚ ਵੱਡਾ ਧਮਾਕਾ ਹੋਇਆ ਹੈ। ਇਸ ਘਟਨਾ ਵਿੱਚ ਅੱਧੀ ਦਰਜਨ ਤੋਂ ਵੱਧ ਮੌ ਤਾਂ ਤੇ ਕਈਆਂ ਦੇ ਝੁਲਸ ਜਾਣ ਦੀ ਖਬਰ ਹੈ। ਧਮਾਕੇ ਵਿੱਚ 6 ਔਰਤਾਂ ਜ਼ਿੰਦਾ ਸ ੜ ਗਈਆਂ ਹਨ। ਪੁਲਿਸ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ 6 ਲੋਕਾਂ ਦੀ ਮੌ ਤ ਹੋਈ ਹੈ।

ਇਹ ਫੈਕਟਰੀ ਊਨਾ ਦੇ ਬਾਥੂ ਉਦਯੋਗਿਕ ਖੇਤਰ ਵਿੱਚ ਸਥਿਤ ਹੈ। 12 ਤੋਂ ਵੱਧ ਲੋਕ ਝੁਲਸ ਗਏ ਅਤੇ ਉਹਨਾਂ ਵਿੱਚ ਊਨਾ ਦੇ ਹਸਪਤਾਲ ਵਿੱਚ ਇਲਾਜ ਅਧੀਨ ਹਨ। ਫਾਇਰ ਵਿਭਾਗ ਦੇ ਕਰਮਚਾਰੀ ਤੇ ਅਧਿਕਾਰੀ ਮੌਕੇ ਤੇ ਮੌਜੂਦ ਹਨ। ਇੱਕ ਜ਼ਖਮੀ ਔਰਤ ਨੇ ਦੱਸਿਆ ਕਿ ਧਮਾਕੇ ਦੇ ਸਮੇਂ ਫੈਕਟਰੀ ਵਿੱਚ ਕਰੀਬ 30 ਤੋਂ 35 ਲੋਕ ਕੰਮ ਕਰ ਰਹੇ ਸਨ।

ਅਚਾਨਕ ਜ਼ੋਰਦਾਰ ਧਮਾਕੇ ਨਾਲ ਫੈਕਟਰੀ ਵਿੱਚ ਅੱਗ ਲੱਗ ਗਈ। ਇਸ ਹਾਦਸੇ ‘ਚ ਹੁਣ ਤੱਕ 6 ਮਹਿਲਾ ਕਰਮਚਾਰੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ।  ਪੁਲਿਸ ਨੇ ਅੱਗੇ ਦੱਸਿਆ ਕਿ ਟਾਹਲੀਵਾਲ ਦੀ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ।

ਇਸ ਹਾਦਸੇ ਵਿੱਚ ਛੇ ਮਜ਼ਦੂਰ ਜ਼ਿੰਦਾ ਸੜ ਗਏ ਹਨ। ਇਸ ਦੇ ਨਾਲ ਹੀ 10 ਤੋਂ ਵੱਧ ਮਜ਼ਦੂਰ ਝੁਲਸ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਖੇਤਰੀ ਹਸਪਤਾਲ ਊਨਾ ਭੇਜਿਆ ਗਿਆ ਹੈ। ਪੁਲਿਸ ਵੱਲੋਂ ਮੌਕੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published.