ਕੰਗਨਾ ਰਣੌਤ ਨੂੰ ਮਾਣਹਾਨੀ ਕੇਸ ‘ਚ

By | February 24, 2022

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਮਾਣਹਾਨੀ ਕੇਸ ‘ਚ ਸੰਮਨ ਜਾਰੀ ਹੋਇਆ ਹੈ। 19 ਅਪ੍ਰੈਲ ਨੂੰ ਬਠਿੰਡਾ ਕੋਰਟ ‘ਚ ਪੇਸ਼ ਹੋਣ ਦਾ ਸੰਮਨ ਜਾਰੀ ਹੋਇਆ ਹੈ। ਪੰਜਾਬ ਦੀ 73 ਸਾਲਾ ਬਜ਼ੁਰਗ ਔਰਤ ਮਹਿੰਦਰ ਕੌਰ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਮਹਿੰਦਰ ਕੌਰ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ ਹੈ। ਕੰਗਨਾ ਨੇ ਖੇਤੀ ਅੰਦੋਲਨ ਨੂੰ ਲੈ ਕੇ ਟਵੀਟ ਕੀਤਾ ਸੀ। ਮਹਿੰਦਰ ਕੌਰ ਦੀ ਫੋਟੋ ਲਗਾ ਕਿਹਾ ਸੀ 100-100 ਰੁਪਏ ਦੀ ਦਿਹਾੜੀਆਂ ‘ਤੇ ਆਏ ਹਨ। ਜਿਸ ਤੋਂ ਬਾਅਦ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ ਬਠਿੰਡਾ ਦੀ ਇੱਕ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਕੰਗਨਾ ਰਣੌਤ ਨੇ ਟਵਿੱਟਰ ‘ਤੇ ਮਹਿੰਦਰ ਕੌਰ ਨੂੰ ‘ਸ਼ਾਹੀਨ ਬਾਗ ਦੀ ਦਾਦੀ’ ਕਿਹਾ ਹੈ। ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਮੁਤਾਬਿਕ ਸ਼ਿਕਾਇਤ ਭਾਰਤੀ ਦੰਡਾਵਲੀ ਦੀ ਧਾਰਾ 499 (ਮਾਨਹਾਨੀ) ਅਤੇ 500 (ਮਾਨਹਾਨੀ ਦੀ ਸਜ਼ਾ) ਤਹਿਤ ਦਰਜ ਕੀਤੀ ਗਈ ਸੀ।

ਸ਼ਿਕਾਇਤ ਵਿੱਚ ਮਹਿੰਦਰ ਕੌਰ ਨੇ ਕਿਹਾ ਕਿ ਅਦਾਕਾਰਾ ਨੇ ਟਵੀਟ ਵਿੱਚ ਮੇਰੀ ਤੁਲਨਾ ਕਿਸੇ ਹੋਰ ਔਰਤ ਨਾਲ ਕਰਕੇ ਝੂਠੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਮੈਂ ਉਹੀ ਦਾਦੀ ਹਾਂ ਜਿਸ ਨੇ ਸ਼ਾਹੀਨ ਬਾਗ ਦੇ ਵਿਰੋਧ ਪ੍ਰਦਰਸ਼ਨ ‘ਚ ਹਿੱਸਾ ਲਿਆ ਸੀ। ਇਸ ਤਰ੍ਹਾਂ ਦੀਆਂ ਟਿੱਪਣੀਆਂ ਦਾ ਇਸਤੇਮਾਲ ਕਰਕੇ ਅਭਿਨੇਤਰੀ ਨੇ ਉਸਦੀ ਸਾਖ ਅਤੇ ਵੱਕਾਰ ਨੂੰ ਠੇਸ ਪਹੁੰਚਾਈ ਹੈ।

ਕਿਸਾਨ ਅੰਦੋਲਨ ਦੌਰਾਨ ਮਹਿੰਦਰ ਕੌਰ ਨਾਲ ਜੁੜੀ ਇਕ ਪੋਸਟ ਸ਼ੇਅਰ ਕਰਦੇ ਹੋਏ ਕੰਗਨਾ ਨੇ ਲਿਖਿਆ, ‘ਹਾਹਾਹਾ, ਇਹ ਉਹੀ ਦਾਦੀ ਹੈ, ਜਿਸ ਨੂੰ ਟਾਈਮ ਮੈਗਜ਼ੀਨ ਦੇ ਕਵਰ ‘ਤੇ ਸਭ ਤੋਂ ਤਾਕਤਵਰ ਭਾਰਤੀ ਦੱਸਿਆ ਗਿਆ ਸੀ। ਇਹ 100 ਰੁਪਏ ਵਿੱਚ ਉਪਲਬਧ ਹੈ। ਕੰਗਨਾ ਨੇ ਬਜ਼ੁਰਗ ਮਹਿਲਾ ਨੂੰ ਸੌ-ਸੌ ਰੁਪਏ ਲੈ ਕੇ ਧਾਰਨੇ ‘ਚ ਸ਼ਾਮਿਲ ਹੋਣ ਵਾਲੀ ਔਰਤ ਕਿਹਾ ਸੀ।

Leave a Reply

Your email address will not be published. Required fields are marked *