ਧੰਨ ਧੰਨ ਮਾਤਾ ਗੁਜਰੀ ਜੀ

By | January 25, 2022

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ ਜੀ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ!

ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ,ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ, ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! (ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ। ਹੇ ਨਾਨਕ ਜੀ!

ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ ॥੨॥ ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ। ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ। ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ,

Leave a Reply

Your email address will not be published. Required fields are marked *