ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol Diesel Price) ਵਿੱਚ ਤੇਜ਼ੀ ਨਾਲ ਵਾਧਾ ਹੋ ਸਕਦਾ ਹੈ। ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ਕਾਰਨ ਪਿਛਲੇ ਚਾਰ ਮਹੀਨਿਆਂ ਤੋਂ ਤੇਲ ਦੀਆਂ ਕੀਮਤਾਂ ਸਥਿਰ ਹਨ। ਇਸ ‘ਤੇ ਚੋਣਾਂ ਖਤਮ ਹੋਣ ਤੋਂ ਤੁਰੰਤ ਬਾਅਦ ਪੈਟਰੋਲੀਅਮ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਚੋਣਾਂ ਦਾ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਨਾ ਹੋਣ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਦਰਅਸਲ, ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 140 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਇਹ ਜੁਲਾਈ 2008 ਤੋਂ ਬਾਅਦ ਕੱਚੇ ਤੇਲ ਦਾ ਸਭ ਤੋਂ ਉੱਚਾ ਪੱਧਰ ਹੈ।