ਪ੍ਰਿਯੰਕਾ ਆਈ ਪੰਜਾਬ , ਚੰਨੀ ਲੈ ਗਿਆ ਖੇਤ ਘੁਮਾਓਣ

By | February 15, 2022

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਆਉਣ ਵਾਲੇ ਕੁਝ ਦਿਨਾਂ ਦੌਰਾਨ ਹੀ ਹੋਣੀਆਂ ਹਨ ਜਿਨ੍ਹਾਂ ਦੇ ਚੱਲਦਿਆਂ ਸਾਰੀਆਂ ਪਾਰਟੀਆਂ ਦੇ ਲੀਡਰ ਅਤੇ ਵਰਕਰ ਆਪਣਾ ਪੂਰਾ ਜ਼ੋਰ ਲਗਾ ਰਹੇ ਹਨ ਤਾਂ ਜੋ ਉਹਨਾਂ ਦੀ ਸਰਕਾਰ ਸੱਤ੍ਹਾ ਵਿੱਚ ਆ ਸਕੇ। ਇਸਦੇ ਚੱਲਦਿਆਂ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਵਜੋਂ ਐਲਾਨੇ ਗਏ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਆਈ ਰਾਹੁਲ ਗਾਂਧੀ ਦੀ ਭੈਣ ਪ੍ਰਿਯੰਕਾ ਗਾਂਧੀ ਦਾ ਨਿੱਘਾ ਸੁਆਗਤ ਕੀਤਾ।

ਇਸਦੇ ਚੱਲਦਿਆਂ ਚੰਨੀ ਨੇ ਚੋਣ ਪ੍ਰਚਾਰ ਵਿੱਚ ਹਿੱਸਾ ਲੈਣ ਆਈ ਪ੍ਰਿਯੰਕਾ ਗਾਂਧੀ ਨੂੰ ਚੋਣ ਰੈਲੀ ਤੋਂ ਬਾਅਦ ਨਜ਼ਦੀਕੀ ਪਿੰਡ ਵਿੱਚ ਘੁਮਾ ਫਿਰਾ ਕੇ ਵੀ ਲਿਆਂਦਾ ਗਿਆ। ਇਸ ਉਪਰੰਤ ਇੱਕ ਵੀਡੀਓ ਵੀ ਸ਼ੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਚੰਨੀ ਤੇ ਰਾਹੁਲ ਦੀ ਭੈਣ ਦੇਖੇ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਜਿਨ੍ਹਾਂ ਨੂੰ ਲੈ ਕੇ ਹਰ ਪਾਸੇ ਸਿਆਸੀ ਅਖਾੜਾ ਭਖਿਆ ਹੋਇਆ ਹੈ। ਹਰ ਉਮੀਦਵਾਰ ਆਪਣੇ ਆਪਣੇ ਹਲਕੇ ਵਿੱਚ ਚੁਣਾਵੀਂ ਦੋਰੇ ਕਰ ਰਿਹਾ ਹੈ।

ਪੰਜਾਬ ਵਿੱਚ ਗੈਰ ਕਾਨੂੰਨੀ ਕੰਮ ਜਿਵੇਂ ਕਿ ਸ਼ਰਾਬ ਦੀ ਵੰਡ ਅਤੇ ਪੈਸੇ ਨੂੰ ਰੋਕਣ ਲਈ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸਦੇ ਚੱਲਦਿਈਂ ਚੰਨੀ ਨੇ ਕਿਹਾ ਕਿ ਪੰਜਾਬ

ਵਿੱਚ ਇਸ ਤਰ੍ਹਾਂ ਦੀ ਕੋਈ ਵੀ ਘਟਨਾ ਦੇਖਣ ਨੂੰ ਨਹੀਂ ਮਿਲੇਗੀ ਕਿਉੰਕਿ ਅਜੋਕ ਸਮੇਂ ਵਿੱਚ ਲੋਕ ਸਮਝਦਾਰ ਹੋ ਗਏ ਹਨ ਅਤੇ ਉਹਨਾਂ ਨੇ ਇੱਕ ਵਾਰ ਫਿਰ ਕਾਂਗਰਸ ਸਰਕਾਰ ਨੂੰ ਮੌਕਾ ਦੇਣਾ ਹੈ ਜਿਸਦੇ ਚੱਲਦਿਆਂ ਉਹ ਵੀ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹਨ।

ਇਸ ਉਪਰੰਤ ਪ੍ਰਿਯੰਕਾ ਗਾਂਧੀ ਨੇ ਵੀ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਾਂਗਰਸ ਸਰਕਾਰ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾ ਸਕੇ।

Leave a Reply

Your email address will not be published.