ਭਾਰਤ ਅਫਗਾਨਿਸਤਾਨ ਦੇ ਲੋਕਾਂ ਦੀ ਮਦਦ ਲਈ ਅੱਗੇ ਆਇਆ ਹੈ। ਭਾਰਤ ਅੱਜ ਪਾਕਿਸਤਾਨ ਦੇ ਰਸਤੇ ਅਫਗਾਨਿਸਤਾਨ ਨੂੰ 50,000 ਮੀਟ੍ਰਿਕ ਟਨ ਕਣਕ ਭੇਜ ਰਿਹਾ ਹੈ। ਇਹ ਕਣਕ ਅੱਜ ਅਟਾਰੀ ਬਾਰਡਰ ਤੋਂ 50 ਅਫਗਾਨੀ ਟਰੱਕਾਂ ਵਿੱਚ ਭੇਜੀ ਜਾ ਰਹੀ ਹੈ। ਭਾਰਤ ਦੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਇਨ੍ਹਾਂ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰ ਰਹੇ ਹਨ। ਜਾਣਕਾਰੀ ਅਨੁਸਾਰ ਪਾਕਿਸਤਾਨ ਨਾਲ ਹੋਈ ਗੱਲਬਾਤ ਅਨੁਸਾਰ ਅਨਾਜ ਦੀ ਇਹ ਖੇਪ ਅਟਾਰੀ-ਵਾਹਗਾ ਜ਼ਮੀਨੀ ਸਰਹੱਦ ਰਾਹੀਂ ਪਾਕਿਸਤਾਨ ਦੇ ਰਸਤੇ ਅਫਗਾਨਿਸਤਾਨ ਪਹੁੰਚੇਗੀ।