ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜ਼ਿਲਾ ਸ੍ਰੀ ਅੰਮ੍ਰਿਤਸਰ ਵਿੱਚ ਚੋਣ ਪ੍ਰਚਾਰ ਕਰਦਿਆਂ ਪਾਰਟੀ ਦੇ ਚਾਰ ਉਮੀਦਵਾਰਾਂ (ਏ.ਡੀ.ਸੀ) ਜਸਵਿੰਦਰ ਸਿੰਘ, ਬਲਦੇਵ ਸਿੰਘ , ਕੁਲਦੀਪ ਸਿੰਘ ਧਾਲੀਵਾਲ , ਸੁਖਜਿੰਦਰ ਰਾਜ ਸਿੰਘ (ਲਾਲੀ ਮਜੀਠੀਆ) ਦੇ ਹੱਕ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਅੰਮ੍ਰਿਤਸਰ ਦੇ ਵੋਟਰਾਂ ਨੂੰ ਅਪੀਲ ਕੀਤੀ, ”70 ਸਾਲਾਂ ਤੋਂ ਲੁੱਟ ਲੁੱਟ ਕੇ ਪੰਜਾਬ ਨੂੰ ਬਰਬਾਦ ਕਰ ਰਹੀਆਂ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਪੰਜਾਬ ਨੂੰ ਬਚਾਉਣ ਦਾ ਇਹ ਸੁਨਿਹਰੀ ਮੌਕਾ ਹੈ।”
ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇੱਕ ਪਾਸੇ ਉਹ ਲੋਕ ਨੇ ਜਿਨਾਂ ਨੇ ਪੰਜਾਬ ਵਿੱਚ ਦੁੱਧ ਦੀ ਥਾਂ ਨਸ਼ੇ ਦੀਆਂ ਨਦੀਆਂ ਵਹਾਈਆਂ ਹਨ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਵਿੱਚ ਡੁਬਣ ਜਾਂ ਵਿਦੇਸ਼ ਜਾਣ ਲਈ ਮਜ਼ਬੂਰ ਕੀਤਾ ਹੈ, ਦੂਜੇ ਪਾਸੇ ਉਹ ਸੁਹਿਰਦ ਲੋਕ ਹਨ ਜਿਨਾਂ ਨੇ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਹੱਸਦਾ ਪੰਜਾਬ ਬਣਾਉਣ ਦਾ ਸੰਕਲਪ ਲਿਆ ਹੈ। ਇਸ ਲਈ ਅੰਮ੍ਰਿਤਸਰ ਦੇ ਲੋਕ 20 ਫਰਵਰੀ ਨੂੰ ‘ਝਾੜੂ’ ਵਾਲਾ ਬਟਨ ਦੱਬ ਕੇ ਨਵੇਂ ਸੰਕਲਪ ਦੇ ਹੱਕ ਵਿੱਚ ਵੋਟਾਂ ਪਾਉਣ।ਚੋਣ ਪ੍ਰਚਾਰ ਦੌਰਾਨ ਮਾਨ ਨੇ ਹਲਕਾ ਅਟਾਰੀ ਦੇ ਉਮੀਦਵਾਰ (ਏ.ਡੀ.ਸੀ) ਜਸਵਿੰਦਰ ਸਿੰਘ ਦੇ ਹੱਕ ‘ਚ ਖਾਸਾ ਅਤੇ ਅਟਾਰੀ ਵਿਖੇ,
ਰਾਜਾਸਾਂਸੀ ਦੇ ਉਮੀਦਵਾਰ ਬਲਦੇਵ ਸਿੰਘ ਦੇ ਹੱਕ ‘ਚ ਚੁਗਾਵਾਂ ਅਤੇ ਰਾਜਾਸਾਂਸੀ, ਅਜਨਾਲਾ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਅਜਨਾਲਾ ਅਤੇ ਰਮਦਾਸ, ਜਦੋਂ ਕਿ ਮਜੀਠਾ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਦੇ ਹੱਕ ਵਿੱਚ ਚਵਿੰਡਾ ਦੇਵੀ ਅਤੇ ਮਜੀਠਾ ਬੱਸ ਅੱਡਾ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ।