ਰਾਧਾ ਸੁਆਮੀ ਸਤਿਸੰਗ ਬਿਆਸ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

By | February 14, 2022

ਪੰਜਾਬ `ਚ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਨਜ਼ਰ ਆ ਰਿਹਾ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਵੱਧ ਤੋਂ ਵੱਧ ਵੋਟਾਂ ਹਾਸਲ ਕਰਨ ਲਈ ਡੇਰਿਆਂ ਦਾ ਰੁਖ਼ ਕਰ ਰਹੀਆਂ ਹਨ। ਇਸੇ ਦਰਮਿਆਨ ਐਤਵਾਰ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਜਾਣਕਾਰੀ ਦੇ ਮੁਤਾਬਕ ਇਹ ਮੁਲਾਕਾਤ ਦਿੱਲੀ ਵਿਖੇ ਹੋਈ। ਡੇਰਾ ਮੁਖੀ ਦੀ ਪੀਐਮ ਨਾਲ ਇਸ ਮੀਟਿੰਗ ਨੂੰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕਾਬਿਲੇਗ਼ੌਰ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਖ਼ੁਦ ਡੇਰਾ ਮੁਖੀ ਨਾਲ ਮੁਲਾਕਾਤ ਦੀ ਤਸਵੀਰ ਨੂੰ ਸੋਸ਼ਲ ਮੀਡੀਆ `ਤੇ ਸਾਂਝਾ ਕੀਤਾ।

Leave a Reply

Your email address will not be published. Required fields are marked *